ਮੋਹਾਲੀ- ਸੋਲਰ ਲਾਈਟ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦੇ ਘਰ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ ਹੈ। ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਕੈਪਟਨ ਸੰਦੀਪ ਦੀ ਮੋਹਾਲੀ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਵੱਲੋਂ ਸਿੱਧਵਾਂ ਬੇਟ ਬਲਾਕ ‘ਚ ਲੱਖਾਂ ਰੁਪਏ ਦੇ ਸੋਲਰ ਲਾਈਟ ਘਪਲੇ ਦੇ ਦੋਸ਼ ‘ਚ ਕੈਪਟਨ ਸੰਦੀਪ ਸੰਧੂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਕੈਪਟਨ ਸੰਦੀਪ ਨੇ ਵਿਧਾਨ ਸਭਾ ਚੋਣਾਂ ‘ਚ ਦਾਖਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ।