ਬੱਧਨੀ ਕਲਾਂ, 9 ਅਕਤੂਬਰ – ਬੀਤੀ ਰਾਤ ਤਕਰੀਬਨ 8 ਵਜੇ ਦੇ ਕਰੀਬ ਕਸਬਾ ਬੱਧਨੀ ਕਲਾਂ ਦੇ ਪੁਰਾਣਾ ਬਾਜ਼ਾਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਮੋਟਰ ਸਾਈਕਲ ‘ਤੇ ਸਵਾਰ ਤਿੰਨ ਲੁਟੇਰੇ ਕਰਿਆਨਾ ਵਪਾਰੀ ਰਜਿੰਦਰ ਕੁਮਾਰ ਜੋਸ਼ੀ ਤੋਂ ਰੁਪਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਸਾਰ ਹੀ ਡੀ.ਐੱਸ.ਪੀ ਮਨਜੀਤ ਸਿੰਘ ਢੇਸੀ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਇਸ ਸਮੇਂ ਡੀ.ਐੱਸ.ਪੀ ਢੇਸੀ ਨੇ ਕਿਹਾ ਕਿ ਸੀ.ਸੀ.ਟੀ.ਵੀ ਕੈਮਰਿਆਂ ਅਤੇ ਹੋਰ ਪਹਿਲੂਆਂ ਦੀ ਜਾਂਚ ਰਾਹੀਂ ਲੁਟੇਰਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
Related Posts
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 28 ਸਤੰਬਰ (ਦਲਜੀਤ ਸਿੰਘ)- ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ | Post Views: 52
ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ, ਘਰ ਦੀ ਛੱਤ ਤੋਂ ਮਾਰੀ ਛਾਲ
ਨਵੀਂ ਦਿੱਲੀ : ਇਸ ਵੇਲੇ ਮਨੋਰੰਜਨ ਜਗਤ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਬਾਲੀਵੁੱਡ ਅਦਾਕਾਰਾ ਮਲਾਇਕਾ…
ਦਿੱਲੀ ਦੰਗੇ: ਅਦਾਲਤ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤੈਅ
ਨਵੀਂ ਦਿੱਲੀ, 1984 ਦੇ ਸਿੱਖ ਨਸਲਕੁਸ਼ੀ ਮਾਮਲਿਆਂ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ’ਤੇ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ।…