ਅੰਮ੍ਰਿਤਸਰ- ਅੰਮ੍ਰਿਤਸਰ ਦੇ ਬਾਨੀ ਅਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ 10 ਤੇ 11 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਸਿੱਖ ਸੰਗਤ ਵੱਲੋਂ ਜਿੱਥੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਸੁੰਦਰ ਫੁੱਲਾਂ ਦੀ ਸਜਾਵਟ ਵੀ ਕਰਵਾਈ ਗਈ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ ਤੇ ਮੰਗਲਵਾਰ ਨੂੰ ਦਿਨ-ਰਾਤ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ ਵੀ ਹੋਵੇਗੀ।