ਅੰਮ੍ਰਿਤਸਰ – ਅੰਮ੍ਰਿਤਸਰ ’ਚ ਬਿਜਲੀ ਬੰਦ ਹੋਣ ’ਤੇ ਹਰੇਕ ਵਿਅਕਤੀ ਨੂੰ ਐੱਸ.ਐੱਮ.ਐੱਸ. ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਨਾਲ ਹੀ ਕਿੰਨੇ ਤੋਂ ਕਿੰਨੇ ਵਜੇ ਤੱਕ ਬਿਜਲੀ ਬੰਦ ਰਹੇਗੀ, ਦੇ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਅੱਜ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਦੇ ਦਫ਼ਤਰ ਤੋਂ ਕੰਪਿਊਟਰ ’ਤੇ ਕਲਿਕ ਕਰਕੇ ਇਸ ਸੇਵਾ ਦਾ ਆਰੰਭ ਕਰਨ ’ਤੇ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਇਸ ਪਹਿਲੇ ਪਾਇਲਟ ਪ੍ਰਾਜੈਕਟ ਦਾ ਬਟਾਲਾ ਸ਼ਹਿਰ ਵਿੱਚ ਟਰਾਇਲ ਸ਼ੁਰੂ ਕੀਤਾ ਗਿਆ ਸੀ, ਜਿਥੇ ਇਸ ਪ੍ਰਾਜੈਕਟ ਨੂੰ ਕਾਫ਼ੀ ਹੁੰਗਾਰਾ ਮਿਲਿਆ।