ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੁਧਿਆਣਾ ਪੁਲਿਸ ਨੇ ਲਿਆ ਪ੍ਰੋਡਕਸ਼ਨ ਵਾਰੰਟ ‘ਤੇ

ਲੁਧਿਆਣਾ, 10 ਅਕਤੂਬਰ- ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਹਾਸਲ ਕੀਤੇ ਹਨ ਅਤੇ ਪੁਲਿਸ ਵਲੋਂ ਉਸ ਨੂੰ ਇਕ ਕਤਲ ਦੇ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ।

ਅੱਜ ਬਾਅਦ ਦੁਪਹਿਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੱਗੂ ਭਗਵਾਨਪੁਰੀਆ ਨੂੰ ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਚ ਹੋਏ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।

Leave a Reply

Your email address will not be published. Required fields are marked *