ਚੰਡੀਗੜ੍ਹ,10ਅਕਤੂਬਰ,2022:-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਜਗਮੀਤ ਸਿੰਘ ਬਰਾੜ ਵੱਲੋਂ 21 ਮੈਂਬਰੀ ਸ਼੍ਰੋਮਣੀ ਅਕਾਲੀ ਯੂਨਿਟੀ ਕੋਆਰਡੀਨੇਸ਼ਨ ਕਮੇਟੀ ਵਿੱਚ ਸ.ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਨਾਮ ਸ਼ਾਮਿਲ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਜਿਸ ਕਮੇਟੀ ਵਿੱਚ ਪੰਥ ਵਿਰੋਧੀ ਸੁਖਬੀਰ ਸਿੰਘ ਬਾਦਲ ਸ਼ਾਮਿਲ ਹੋਣ ਅਜਿਹੀ ਕਮੇਟੀ ਵਿੱਚ ਸ.ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੀ ਪਾਰਟੀ ਦੇ ਕਿਸੇ ਵੀ ਆਗੂ ਦੀ ਕਦੇ ਵੀ ਸ਼ਮੂਲੀਅਤ ਨਹੀਂ ਹੋ ਸਕਦੀ। ਸ.ਦਵਿੰਦਰ ਸਿੰਘ ਸੋਢੀ ਨੇ ਜਗਮੀਤ ਸਿੰਘ ਬਰਾੜ ਵੱਲੋਂ ਕਮੇਟੀ ਵਿੱਚ ਸ.ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੂੰ ਸ਼ਾਮਿਲ ਕਰਨ ਦੇ ਕੀਤੇ ਗਏ ਐਲਾਨ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਕਮੇਟੀ ਦੇ ਗਠਨ ਬਾਰੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਕਿਸੇ ਦੀ ਵੀ ਕੋਈ ਗੱਲਬਾਤ ਨਹੀਂ ਹੋਈ।ਸ.ਦਵਿੰਦਰ ਸਿੰਘ ਸੋਢੀ ਨੇ ਸੁਖਬੀਰ ਸਿੰਘ ਬਾਦਲ ਨੂੰ ਤਲਖੀ ਭਰੇ ਸ਼ਬਦਾਂ ਨਾਲ ਵਰਜਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ. ਸੁਖਦੇਵ ਸਿੰਘ ਢੀਂਡਸਾ ਦੇ ਵਾਪਸ ਮੁੜ ਆਉਣ ਦੇ ਸੁਪਨੇ ਦੇਖਣੇ ਬੰਦ ਕਰੇ।ਸ. ਸੋਢੀ ਨੇ ਅੱਗੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ਾਂ ਅਤੇ ਪੰਥ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸੁਖਬੀਰ ਬਾਦਲ ਵੱਲੋਂ ਰੇਤ,ਟਰਾਂਸਪੋਟ,ਸ਼ਰਾਬ,ਕੇਵਲ, ਡਰੱਗ ਮਾਫ਼ੀਆਂ ਦੁਆਰਾ ਲੁਟੇ ਪੈਸੇ ਦੁਆਰਾ ਮੁੜ ਸੱਤਾ ਵਿੱਚ ਆਉਣ ਦੇ ਸੁਪਨੇ ਦੇਖ ਰਿਹਾ ਹੈ। ਜਦੋਂ ਕਿ ਪੰਥ ਅਤੇ ਪੰਜਾਬ ਦੇ ਲੋਕਾਂ ਵੱਲੋਂ ਪਿਛਲੀਂਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਬਾਦਲ ਦਲ ਨੂੰ ਕਰਾਰਾ ਜਵਾਬ ਦਿੱਤਾ ਜਾ ਚੁੱਕਾ ਹੈ। ਸ.ਸੋਢੀ ਨੇ ਕਿਹਾ ਕਿ ਅਸੀਂ ਅਕਾਲੀ ਦਲ ਦੇ ਅਸਲ ਸਿਧਾਂਤਾਂ ਤੇ ਪਹਿਰਾ ਦਿੱਤਾ ਹੈ ਅਤੇ ਦਿੰਦੇ ਵੀ ਰਹਾਂਗੇ। ਉਹਨਾਂ ਕਿਹਾ ਕਿ ਅਸੀਂ ਆਪਣੇ ਆਖ਼ਰੀ ਦਮ ਤੱਕ ਬਾਦਲ ਪਰਿਵਾਰ ਨਾਲ ਕੋਈ ਸਮਝੋਤਾ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੋਜੂਦਾ ਬਦਹਾਲੀ ਲਈ ਸੁਖਬੀਰ ਸਿੰਘ ਬਾਦਲ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ ਅਤੇ ਜਿਸ ਕਮੇਟੀ ਵਿੱਚ ਸੁਖਬੀਰ ਸਿੰਘ ਬਾਦਲ ਦਾ ਨਾਮ ਸ਼ਾਮਿਲ ਹੋਵੇਗਾ ਉੱਥੇ ਸ.ਸੁਖਦੇਵ ਸਿੰਘ ਢੀਂਡਸਾ ਦੇ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
Related Posts
ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਪਹਿਲਾ ਈ-ਵਹੀਕਲ ਖਰੀਦਣ ‘ਤੇ ਵਿਸ਼ੇਸ਼ ਰਿਆਇਤ ਦਿੱਤੀ ਜਾਵੇਗੀ
ਹਰਿਆਣਾ, 21 ਅਕਤੂਬਰ (ਦਲਜੀਤ ਸਿੰਘ)- ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ…
ਵੱਡੀ ਖ਼ਬਰ: ਵੀਰੇਸ਼ ਕੁਮਾਰ ਭਵਰਾ ਬਣੇ ਪੰਜਾਬ ਦੇ ਨਵੇਂ ਡੀ. ਜੀ. ਪੀ.
ਚੰਡੀਗੜ੍ਹ, 8 ਜਨਵਰੀ (ਬਿਊਰੋ)- ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਨਵਾਂ ਡੀ. ਜੀ. ਪੀ. ਮਿਲ ਗਿਆ ਹੈ। ਵੀ. ਕੇ. ਭਵਰਾ ਪੰਜਾਬ…
ਕੈਬਨਿਟ ਮੰਤਰੀ ਈਟੀਓ ਵੱਲੋਂ ਸਿਵਲ ਹਸਪਤਾਲ ਮਾਨਾਂਵਾਲਾ ਦੀ ਚੈਕਿੰਗ
ਜੰਡਿਆਲਾ ਗੁਰੂ,ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਸਿਵਲ ਹਸਪਤਾਲ ਮਾਨਾਂਵਾਲਾ ਵਿੱਚ ਅਚਨਚੇਤ ਪਹੁੰਚ ਕੇ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ…