ਪੱਕੇ ਮੋਰਚੇ ਦੇ ਤੀਜੇ ਦਿਨ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਾਰੀ ਮੁਜਰਮਾਨਾ ਚੁੱਪ ਤੋਤਨ ਲਈ 15 ਅਕਤੂਬਰ ਨੂੰ ਲਲਕਾਰ ਦਿਵਸ ਦਾ ਐਲਾਨ– ਉਗਰਾਹਾਂ

bhagwant/nawanpunjab.com

ਸੰਗਰੂਰ 11 ਅਕਤੂਬਰ- ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ‘ਤੇ ਅੱਜ ਤੀਜੇ ਦਿਨ ਵੀ ਜਾਰੀ ਰਿਹਾ, ਜਿਸ ਵਿੱਚ ਭਾਰੀ ਮੀਂਹ ਦੇ ਬਾਵਜੂਦ ਹੋਰ ਵੀ ਭਾਰੀ ਗਿਣਤੀ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਿਲ ਹੋਏ। ਸੜਕ ਦੇ ਦੋਨੀਂ ਪਾਸੀਂ ਦੂਰ ਦੂਰ ਤੱਕ ਖੜ੍ਹੇ ਟਰੈਕਟਰ ਟਰਾਲੀਆਂ ਤੇ ਹੋਰ ਵ੍ਹੀਕਲ ਦਿੱਲੀ ਦੇ ਟਿਕਰੀ ਬਾਰਡਰ ਦਾ ਨਜ਼ਾਰਾ ਪੇਸ਼ ਕਰ ਰਹੇ ਹਨ। ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ 7 ਅਕਤੂਬਰ ਦੀ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਬਾਰੇ ਮੁਜਰਮਾਨਾ ਚੁੱਪ ਧਾਰੀ ਬੈਠੇ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਦੀ ਚੁੱਪ ਤੋੜਨ ਲਈ ਜਥੇਬੰਦੀ ਵੱਲੋਂ 15 ਅਕਤੂਬਰ ਨੂੰ ਮੋਰਚਾ ਸਥਾਨ ‘ਤੇ “ਲਲਕਾਰ ਦਿਵਸ” ਮਨਾਇਆ ਜਾਵੇਗਾ। ਮੰਨੀਆਂ ਗਈਆਂ ਅਤੇ ਲਟਕ ਰਹੀਆਂ ਮੰਗਾਂ ਵਿੱਚ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜ਼ਿਲ੍ਹਿਆਂ ‘ਚ ਤਬਾਹ ਹੋਏ ਨਰਮੇ ਤੇ ਹੋਰ ਫ਼ਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਚ ਤੁਰੰਤ ਵੰਡਾਉਣ ਲਈ, ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲ਼ੀ ਸੰਸਾਰ ਬੈਂਕ ਦੀ ਜਲ ਨੀਤੀ ਸਮੇਤ ਦੌਧਰ ਵਰਗੇ ਨਿੱਜੀ ਜਲ-ਸੋਧ ਪ੍ਰਾਜੈਕਟ ਰੱਦ ਕਰਾ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰੱਖਣ ਲਈ,ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਹੋਈ ਸ਼ਰਾਬ ਫੈਕਟਰੀ ਨੂੰ ਤੁਰਤ ਬੰਦ ਕਰਾਉਣ ਲਈ, ਵੱਡੀਆਂ ਸਨਅਤਾਂ ਅਤੇ ਸ਼ਹਿਰੀ ਪ੍ਰਬੰਧਕੀ ਅਦਾਰਿਆਂ ਦੁਆਰਾ ਨਦੀਆਂ ਨਾਲਿਆਂ ਸੇਮਾਂ ਅਤੇ ਧਰਤੀ ਹੇਠਲੇ ਪਾਣੀ ਦਾ ਪ੍ਰਦੂਸ਼ਣ ਤੁਰੰਤ ਰੋਕਣ ਲਈ, ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਜ਼ਮੀਨਾਂ ਉੱਤੇ ਪੁਲਿਸ ਦੇ ਜ਼ੋਰ ਕਬਜ਼ੇ ਰੋਕਣ ਲਈ, ਆਪਣੀ ਜ਼ਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕਰਾਉਣ ਲਈ, ਐਮ. ਐੱਸ. ਪੀ. ‘ਤੇ ਹਰ ਕਿਸਾਨ ਦੇ ਪੂਰੇ ਝੋਨੇ ਦੀ ਖਰੀਦ ਬਿਨਾਂ ਸ਼ਰਤ ਕਰਵਾਉਣ ਲਈ, ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿਵਾਉਣ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਾਉਣ ਲਈ, ਅੱਗੇ ਤੋਂ ਇਸ ਪ੍ਰਦੂਸ਼ਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਖਾਤਰ ਇਸ ਦੀ ਥਾਂ ਬਦਲਵੀਆਂ ਫਸਲਾਂ ਮੱਕੀ, ਮੂੰਗੀ,ਗੁਆਰੀ, ਬਾਸਮਤੀ ਆਦਿ ਦਾ ਐਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭਕਾਰੀ ਮਿਥ ਕੇ ਬਿਨਾਂ ਸ਼ਰਤ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ ਲਈ, ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਮਾਰਕੀਟ ਰੇਟ ਮੁਤਾਬਕ ਪੂਰਾ ਦਿਵਾਉਣ ਲਈ, ਸੰਸਾਰ ਬੈਂਕ ਦੀ ਹਦਾਇਤ ਮੁਤਾਬਿਕ ਕੇਂਦਰ ਵੱਲੋਂ ਮੜ੍ਹੀ ਗਈ
ਜ਼ਮੀਨੀ-ਬੈਂਕ ਨੀਤੀ ਰੱਦ ਕਰਦਿਆਂ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਸਰਕਾਰੀ ਜ਼ਮੀਨਾਂ ਉੱਤੇ ਖੇਤੀ ਜਾਂ ਰਿਹਾਇਸ਼ ਕਰ ਰਹੇ ਬੇਜ਼ਮੀਨੇ ਥੁੜਜਮੀਨੇ ਕਿਸਾਨਾਂ ਮਜ਼ਦੂਰਾਂ ਨੂੰ ਇਸ ਦੇ ਮਾਲਕੀ ਹੱਕ ਦਿਵਾਉਣ ਲਈ, ਲੋਕਾਂ ਦੇ ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕਰਾਉਣ ਅਤੇ ਪਿਛਲੀਆਂ ਸਰਕਾਰਾਂ ਸਮੇਤ ਹੁਣ ਮਜ਼ਦੂਰਾਂ ਕਿਸਾਨਾਂ ‘ਤੇ ਦਰਜ ਕੀਤੇ ਮਕੱਦਮੇ ਪਰਾਲੀ ਕੇਸਾਂ ਸਮੇਤ ਵਾਪਿਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕਰਾਉਣ ਦੇ ਭਖਦੇ ਮਸਲੇ ਸ਼ਾਮਲ ਹਨ।
ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵੱਲੋਂ ਮਾਈਨਿੰਗ ਕਾਨੂੰਨ ਬਾਰੇ ਕਿਸਾਨਾਂ ਦੀ ਉਕਤ ਮੰਨੀ ਹੋਈ ਮੰਗ ਲਾਗੂ ਕਰਨ ਤੋਂ ਉਲਟ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਲਵਾਣੂ ਤੇ ਰਾਮਗੜ੍ਹ ਵਿੱਚ 8 ਅਕਤੂਬਰ ਨੂੰ ਮੁੜ ਕਿਸਾਨਾਂ ਨੂੰ ਆਪਣੀ ਜ਼ਮੀਨ ਪੱਧਰ ਕਰਨ ਲਈ ਚੁੱਕੀ ਜਾ ਰਹੀ ਮਿੱਟੀ ਤੋਂ ਜ਼ਬਰਦਸਤੀ ਰੋਕਣ ਤੇ ਮੁਕੱਦਮੇ ਦਰਜ ਕਰਨ ਸਮੇਂ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ। ਇਹ ਮਸ਼ੀਨਾਂ ਤੁਰੰਤ ਵਾਪਸ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਸੰਬੰਧਤ ਮੰਗਾਂ ਵਿੱਚ ਲਖੀਮਪੁਰ ਖੀਰੀ ਕਤਲਕਾਂਡ ਦੇ ਸਾਜਿਸ਼ਕਰਤਾ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਖਾਰਜ ਕਰ ਕੇ ਜੇਲ੍ਹ ਭੇਜਿਆ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਜੇਲ੍ਹੀਂ ਡੱਕੇ 4 ਬੇਗੁਨਾਹ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਪੰਜ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ 1-1 ਪੱਕੀ ਸਰਕਾਰੀ ਨੌਕਰੀ ਅਤੇ ਜ਼ਖ਼ਮੀਆਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। 23 ਫ਼ਸਲਾਂ ਦੇ ਲਾਭਕਾਰੀ ਐੱਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਮਿਥੇ ਜਾਣ ਅਤੇ ਇਨ੍ਹਾਂ ਰੇਟਾਂ ‘ਤੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ। ਬਿਜਲੀ ਬਿੱਲ 2021 ਵਾਪਸ ਲਿਆ ਜਾਵੇ ਅਤੇ ਬਿਜਲੀ ਵੰਡ ਖੇਤਰ ਨਿੱਜੀ ਕਾਰਪੋਰੇਟਾਂ ਹਵਾਲੇ ਕਰਨ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ। ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ 1-1 ਜੀਅ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਕਿਸਾਨਾਂ ਸਿਰ ਮੜ੍ਹੇ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ। ਭਾਖੜਾ ਪਣ-ਬਿਜਲੀ ਪ੍ਰਾਜੈਕਟ ਦੇ ਪ੍ਰਬੰਧਕੀ ਬੋਰਡ ਦਾ ਕੰਟਰੋਲ ਕੇਂਦਰ ਦੇ ਹੱਥਾਂ ਵਿੱਚ ਲੈਣ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ ਅਤੇ ਪਹਿਲਾਂ ਵਾਂਗ ਪੰਜਾਬ ਹਰਿਆਣੇ ਦੇ ਸਾਂਝੇ ਕੰਟਰੋਲ ਹੇਠ ਲਿਆਂਦਾ ਜਾਵੇ। ਸੰਸਾਰ ਬੈਂਕ ਦੇ ਆਦੇਸ਼ਾਂ ਤਹਿਤ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਜ਼ਮੀਨਾਂ ਨਿੱਜੀ ਕੰਪਨੀਆਂ ਹਵਾਲੇ ਕਰਨ ਵੱਲ ਸੇਧਤ ਜ਼ਮੀਨ-ਬੈਂਕ ਸਥਾਪਤ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ ਆਦਿ ਮੰਗਾਂ ਸ਼ਾਮਲ ਹਨ।
ਔਰਤ ਆਗੂ ਪਰਮਜੀਤ ਕੌਰ ਪਿੱਥੋ ਨੇ ਇਨ੍ਹਾਂ ਭਖਦੇ ਮਸਲਿਆਂ ਦੇ ਔਰਤਾਂ ਦੀ ਹੋਣੀ ਨਾਲ ਜੁੜੇ ਹੋਏ ਸਿੱਧੇ ਸੰਬੰਧਾਂ ਉੱਤੇ ਚਾਨਣਾ ਪਾਇਆ। ਸਟੇਜ ਸਕੱਤਰ ਦੀ ਭੂਮਿਕਾ ਚਮਕੌਰ ਸਿੰਘ ਨੈਣੇਵਾਲ ਜ਼ਿਲ੍ਹਾ ਪ੍ਰਧਾਨ ਬਰਨਾਲਾ ਨੇ ਨਿਭਾਈ। ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਵਿੱਚ ਅਮਰੀਕ ਸਿੰਘ ਗੰਢੂਆਂ ਸੰਗਰੂਰ, ਬਿੱਟੂ ਮੱਲਣ ਮੁਕਤਸਰ, ਬਸੰਤ ਸਿੰਘ ਕੋਠਾਗੁਰੂ ਬਠਿੰਡਾ, ਅਮਰਜੀਤ ਸਿੰਘ ਸੈਦੋਕੇ ਮੋਗਾ, ਜੋਗਿੰਦਰ ਸਿੰਘ ਦਿਆਲਪੁਰਾ ਮਾਨਸਾ, ਗੁਰਪ੍ਰਤਾਪ ਸਿੰਘ ਗੁਰਦਾਸਪੁਰ ਨੇ ਵੀ ਮਾਨ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਨਿੰਦਾ ਕਰਦਿਆਂ ਧਰਨਾਕਾਰੀਆਂ ਦੇ ਸਿਦਕ ਸਿਰੜ ਦੀ ਸ਼ਲਾਘਾ ਕਰਦਿਆਂ ਲਲਕਾਰ ਦਿਵਸ ਦੀ ਲਾਮਿਸਾਲ ਲਾਮਬੰਦੀ ਲਈ ਦਿਨ ਰਾਤ ਇੱਕ ਕਰਨ ਦਾ ਸੱਦਾ ਦਿੱਤਾ। ਸਟੇਜ ਉੱਤੇ ਹਾਜ਼ਰ ਪ੍ਰਮੁੱਖ ਸੂਬਾ ਆਗੂਆਂ ਵਿੱਚ

Leave a Reply

Your email address will not be published. Required fields are marked *