ਚੰਡੀਗੜ੍ਹ- ਕੋਟਕਪੂਰਾ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਏ. ਡੀ. ਜੀ. ਪੀ. ਐੱਲ. ਕੇ. ਯਾਦਵ ’ਤੇ ਆਧਾਰਿਤ ਵਿਸ਼ੇਸ਼ ਜਾਂਚ ਕਮੇਟੀ (ਐੱਸ. ਆਈ. ਟੀ.) ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਲਗਭਗ ਤਿੰਨ ਘੰਟੇ ਪੁੱਛਗਿੱਛ ਕੀਤੀ ਹੈ। ਲਗਭਗ 11 ਵਜੇ ਤੋਂ ਲੈ ਕੇ 2 ਵਜੇ ਤੱਕ ਸਰਦਾਰ ਬਾਦਲ ਕੋਲੋਂ ਐੱਸ. ਆਈ. ਟੀ. ਵਲੋਂ ਸਵਾਲ ਜਵਾਬ ਕੀਤੇ ਗਏ ਹਨ। ਸਰਦਾਰ ਬਾਦਲ ਕੋਲੋਂ ਐੱਸ. ਆਈ. ਟੀ. ਵਲੋਂ ਇਹ ਪੁੱਛਗਿੱਛ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਉਕਤ ਮਾਮਲੇ ’ਚ ਪੁੱਛਗਿੱਛ ਕਰਨ ਲਈ ਐੱਸ. ਆਈ. ਟੀ. ਵਲੋਂ ਕੁੱਝ ਦਿਨ ਪਹਿਲਾਂ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਦਾਲ ਨੂੰ ਪੱਤਰ ਭੇਜਿਆ ਗਿਆ ਸੀ। ਇਸ ’ਚ ਉਨ੍ਹਾਂ ਦੀ ਸਿਹਤ ਅਤੇ ਉਮਰ ਨੂੰ ਧਿਆਨ ਵਿਚ ਰੱਖਦਿਆਂ ਪੁੱਛਗਿਛ ਕਰਨ ਦੇ ਸਥਾਨ ਸਬੰਧੀ ਤੈਅ ਕਰਨ ਸਬੰਧੀ ਪੁੱਛਿਆ ਗਿਆ ਸੀ। ਇਸ ਦੇ ਜਵਾਬ ਵਿਚ ਸਾਬਕਾ ਮੁੱਖ ਮੰਤਰੀ ਵਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਤੋਂ ਐੱਸ. ਆਈ. ਟੀ. ਨੇ ਜੋ ਕੁੱਝ ਵੀ ਪੁੱਛਣਾ ਹੈ, ਉਹ ਉਸ ਲਈ ਤਿਆਰ ਹਨ।