ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ – ਹਿਮਾਚਲ ਪ੍ਰਦੇਸ਼ ਦੇ ਊਨਾ ਤੋਂ ਸ਼ੁਰੂ ਹੋਣ ਵਾਲੀ ਵੰਦੇ ਭਾਰਤ ਸਵਾਰੀ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਝੰਡੀ ਦੇਣ ਲਈ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਹਨ। ਇਨ੍ਹਾਂ ਆਗੂਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਰੇਲ ਗੱਡੀ ਚਲਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਗੱਡੀ ਨਾਲ ਸੈਰ ਸਪਾਟਾ ਨੂੰ ਉਤਸ਼ਾਹ ਮਿਲੇਗਾ।
ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਸੋਮ ਪ੍ਰਕਾਸ਼, ਵੰਦੇ ਭਾਰਤ ਰੇਲ ਗੱਡੀ ‘ਚ ਜਾਣਗੇ ਦਿੱਲੀ
