ਮੋਹਾਲੀ RPG ਹਮਲੇ ਨਾਲ ਜੁੜੀ ਵੱਡੀ ਖ਼ਬਰ : ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਕੀਤਾ ਗਿਆ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਪੁਲਸ ਨੂੰ ਮੋਹਾਲੀ ਆਰ. ਪੀ. ਜੀ. ਹਮਲੇ ਦੇ ਮਾਮਲੇ ‘ਚ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਕੀਤੇ ਸਾਂਝੇ ਆਪਰੇਸ਼ਨ ਦੌਰਾਨ ਮੁੰਬਈ ਤੋਂ ਮੁਲਜ਼ਮ ਚੜ੍ਹਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੜ੍ਹਤ ਸਿੰਘ ਮੋਹਾਲੀ ‘ਚ ਹੋਏ ਆਰ. ਪੀ. ਜੀ. ਹਮਲੇ ਦਾ ਮੁੱਖ ਮੁਲਜ਼ਮ ਹੈ। ਇਹ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚੜ੍ਹਤ ਸਿੰਘ ਕੈਨੇਡਾ ‘ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਖ਼ਾਸ ਨਜ਼ਦੀਕੀ ਹੈ।

9 ਮਈ ਨੂੰ ਮੁੱਖ ਦਫ਼ਤਰ ‘ਤੇ ਗ੍ਰੇਨੇਡ ਨਾਲ ਹੋਇਆ ਸੀ ਹਮਲਾ
ਦੱਸਣਯੋਗ ਹੈ ਕਿ ਮੋਹਾਲੀ ਸਥਿਤ ਪੁਲਸ ਇੰਟੈਲੀਜੈਂਸ ਯੂਨਿਟ ਦੇ ਮੁੱਖ ਦਫ਼ਤਰ ‘ਤੇ 9 ਮਈ ਦੀ ਰਾਤ ਨੂੰ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ, ਜਿਸ ਨੇ ਇਮਾਰਤ ਦੀ ਇਕ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਚੂਰ-ਚੂਰ ਕਰ ਦਿੱਤੇ ਸੀ।

Leave a Reply

Your email address will not be published. Required fields are marked *