ਨਵੀਂ ਦਿੱਲੀ, 14 ਅਕਤੂਬਰ- ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦੇ ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ਤੋਂ ਬਾਅਦ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਖੱਟੜ ਨੇ ਕਿਹਾ ਕਿ ਇਸ ਮੁੱਦੇ ‘ਤੇ ਕੋਈ ਸਹਿਮਤੀ ਨਹੀਂ ਬਣੀ ਹੈ। ਅਸੀਂ ਆਪਣੀ ਰਿਪੋਰਟ ਕੇਂਦਰ ਨੂੰ ਭੇਜਾਂਗੇ। ਅਸੀਂ ਸਿਰਫ਼ ਸੁਪਰੀਮ ਕੋਰਟ ਦੇ ਫ਼ੈਸਲੇ ‘ਤੇ ਗੱਲ ਕਰਨਾ ਚਾਹੁੰਦੇ ਸੀ। ਹੋਰ ਵੀ ਕਈ ਵਿਸ਼ਿਆਂ ‘ਤੇ ਗੱਲ ਹੋਈ।