ਬਹਿਬਲਕਲਾਂ- 2015 ‘ਚ ਹੋਏ ਕੋਟਕਪੂਰਾ-ਬਹਿਬਲ ਕਲਾਂ ਗੋਲ਼ੀਕਾਂਡ ਦੇ 7 ਸਾਲ ਪੂਰੇ ਹੋਣ ‘ਤੇ ਅੱਜ ਬਹਿਬਲ ਕਲਾਂ ਵਿਖੇ ਸ਼ਹੀਦੀ ਸਮਾਗਮ ਰੱਖਿਆ ਗਿਆ ਹੈ। ਇਸ ਮੌਕੇ ਉਕਤ ਸਥਾਨ ‘ਤੇ ਲੱਗੇ ਇਨਸਾਫ਼ ਮੋਰਚੇ ਵਾਲੀ ਥਾਂ ‘ਤੇ ਕਈ ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਤੋਂ ਸਿੱਖ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ।
ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਲੱਖਾ ਸਿਧਾਣਾ ਨੇ ਸ਼ਿਰਕਤ ਕੀਤੀ ।