ਜੇਲ੍ਹ ’ਚ ਬੰਦ ਗੈਂਗਸਟਰਾਂ ਦੇ ਟਿਕਾਣਿਆਂ ਤੋਂ ਛੇ ਪਿਸਤੌਲਾਂ ਬਰਾਮਦ, ਲਖਬੀਰ ਰੋਡੇ ਨੇ ਭੇਜੀ ਸੀ ਹਥਿਆਰਾਂ ਦੀ ਖੇਪ

ਚੰਡੀਗੜ੍ਹ/ਫਤਿਹਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਸ ਵੱਲੋਂ ਅੱਜ ਜੇਲ੍ਹ ’ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿਚ ਆਸਟ੍ਰੀਆ ਦਾ ਬਣਿਆ 9 ਐੱਮ.ਐੱਮ. ਗਲੌਕ ਪਿਸਤੌਲ, ਚੀਨ ਦਾ ਬਣਿਆ ਸੀ. ਐੱਫ-98 ਪਿਸਤੌਲ ਅਤੇ ਚਾਰ ਦੇਸੀ .315 ਬੋਰ ਦੇ ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀ.ਆਈ.ਜੀ.) ਰੋਪੜ ਰੇਂਜ-ਕਮ-ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਰਨਜੋਤ ਸਿੰਘ ਉਰਫ਼ ਤੰਨਾ ਨੂੰ ਥਾਣਾ ਸਰਹਿੰਦ ਵਿਖੇ ਧਾਰਾ 384, 120ਬੀ ਅਤੇ 25/54/59 ਤਹਿਤ ਦਰਜ ਐੱਫ. ਆਈ. ਆਰ ਨੰਬਰ 117 ਮਿਤੀ 29.07.2022 ਵਿਚ ਨਾਮਜ਼ਦ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਤੰਨਾ ਨੂੰ ਪਾਕਿਸਤਾਨ ਸਥਿਤ ਆਈ. ਐੱਸ. ਵਾਈ. ਐੱਫ ਦੇ ਮੁਖੀ ਲਖਬੀਰ ਸਿੰਘ ਰੋਡੇ ਉਰਫ਼ ਬਾਬਾ ਵੱਲੋਂ ਸਰਹੱਦ ਪਾਰੋਂ ਭੇਜੀ 11 ਆਧੁਨਿਕ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਵਿਚੋਂ ਪੁਲਸ ਨੇ 9 ਹਥਿਆਰ ਬਰਾਮਦ ਕੀਤੇ ਹਨ ਅਤੇ ਦੋ ਅਜੇ ਵੀ ਉਸ ਕੋਲ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਉਪਰੰਤ ਲੋਪੋਕੇ, ਅੰਮ੍ਰਿਤਸਰ ਵਿਚ ਉਸਦੇ ਦੋਸਤ ਦੇ ਘਰੋਂ ਇਕ ਸੀ. ਐੱਫ-98 ਪਿਸਤੌਲ ਅਤੇ ਦੋ .315. ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ।

Leave a Reply

Your email address will not be published. Required fields are marked *