ਨਵੀਂ ਦਿੱਲੀ, 15 ਅਕਤੂਬਰ- ਤਿਉਹਾਰਾਂ ਦੇ ਸੀਜ਼ਨ ‘ਚ ਵੇਰਕਾ ਨੇ ਇਕ ਵਾਰ ਫ਼ਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਇਕ ਕਿਲੋ ਦੁੱਧ ਦੀ ਕੀਮਤ ‘ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧਾ ਕਿਲੋ ਦੇ ਪੈਕੇਟ ‘ਚ ਇਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ 16 ਅਕਤੂਬਰ ਤੋਂ ਲਾਗੂ ਹੋਣਗੀਆਂ।ਵੇਰਕਾ ਨੇ 4 ਮਹੀਨਿਆਂ ‘ਚ 2 ਵਾਰ ਦੁੱਧ ਦੇ ਰੇਟ ਵਧਾ ਦਿੱਤੇ ਹਨ, ਇਸ ਪਿੱਛੇ ਤਰਕ ਇਹ ਹੈ ਕਿ ਚਾਰਾ ਅਤੇ ਹੋਰ ਚੀਜ਼ਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਅਜਿਹੀ ਸਥਿਤੀ ‘ਚ ਦੁੱਧ ਦੇ ਰੇਟ ਬਣਾਏ ਜਾਣੇ ਚਾਹੀਦੇ ਹਨ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਤਿਉਹਾਰਾਂ ਦੇ ਸੀਜ਼ਨ ‘ਚ ਦੁੱਧ ਦੀਆਂ ਕੀਮਤਾਂ ਵਧਣ ਤੋਂ ਬਾਅਦ ਆਮ ਲੋਕਾਂ ਨੂੰ ਵੱਡਾ ਝਟਕਾ ਲੱਗੇਗਾ। ਇਸ ਨਾਲ ਰਸੋਈ ਦਾ ਬਜਟ ਹਿੱਲ ਜਾਵੇਗਾ।
ਵੇਰਕਾ ਨੇ ਇਕ ਵਾਰ ਫ਼ਿਰ ਦੁੱਧ ਦੀ ਕੀਮਤ ‘ਚ ਵਾਧਾ ਕੀਤਾ
