ਸੰਗਰੂਰ, 15 ਅਕਤੂਬਰ – ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਚੱਲ ਰਿਹਾ ਪੱਕਾ ਮੋਰਚਾ ਅੱਜ ਸਤਵੇਂ ਦਿਨ ਵਿਚ ਸ਼ਾਮਿਲ ਹੋ ਗਿਆ। ਅੱਜ ਕਿਸਾਨ ਯੂਨੀਅਨ ਵਲੋਂ ਮੋਰਚੇ ਨੂੰ ਲਲਕਾਰ ਰੈਲੀ ਦਾ ਨਾਂਅ ਦਿੱਤਾ ਗਿਆ ਅਤੇ ਅੱਜ ਹੋਰਨਾ ਦਿਨਾਂ ਦੇ ਮੁਕਾਬਲੇ ਬਹੁਤ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦੇ ਇਕੱਠ ਨੂੰ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਮੰਚ ਤੋਂ ਸੰਬੋਧਨ ਕੇ ਰਹੇ ਹਨ।
ਮੁੱਖ ਮੰਤਰੀ ਦੀ ਕੋਠੀ ਅੱਗੇ ਲਲਕਾਰ ਰੈਲੀ ‘ਚ ਜੁੜਿਆ ਹਜ਼ਾਰਾਂ ਕਿਸਾਨਾਂ ਦਾ ਇਕੱਠ
