ਐਸ.ਏ.ਐਸ ਨਗਰ, 16 ਅਕਤੂਬਰ -ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਦੇਰ ਰਾਤ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।ਸੁੰਦਰ ਸ਼ਾਮ ਅਰੋੜਾ ਹਾਲ ਹੀ ਵਿਚ ਕਾਂਗਰਸ ਤੋਂ ਭਾਜਪਾ ਵਿਚ ਸ਼ਾਮਿਲ ਹੋਏ ਸਨ। ਵਿਜੀਲੈਂਸ ਦੇ ਡਾਇਰੈਕਟਰ ਵਿਰੇਂਦਰ ਕੁਮਾਰ ਨੇ ਦੱਸਿਆ ਕਿ ਜਾਂਚ ‘ਚੋਂ ਨਾਂਅ ਹਟਾਉਣ ਲਈ ਸੁੰਦਰ ਸ਼ਾਮ ਅਰੋੜਾ ਨੇ ਵਿਜੀਲੈਂਸ ਅਫ਼ਸਰ ਨੂੰ 1 ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ ਤੇ ਦੇਰ ਰਾਤ 50 ਲੱਖ ਰੁਪਏ ਰਿਸ਼ਵਤ ਦਿੰਦਿਆਂ ਵਿਜੀਲੈਂਸ ਨੇ ਜ਼ੀਰਕਪੁਰ ਤੋਂ ਸੁੰਦਰ ਸ਼ਾਮ ਅਰੋੜਾ ਨੂੰ ਰੰਗੇ ਹੱਥੀ ਗ੍ਰਿਫ਼ਤਾਰ ਕਰ ਲਿਆ।ਸੁੰਦਰ ਸ਼ਾਮ ਅਰੋੜਾ ਨੂੰ ਅੱਜ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ
