ਚੰਡੀਗੜ੍ਹ, 19 ਅਕਤੂਬਰ- ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਅਤੇ ਏ.ਆਈ.ਜੀ. ਮਨਮੋਹਨ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁੱਖ ਮੰਤਰੀ ਨਿਵਾਸ ‘ਚ ਮੁਲਾਕਾਤ ਕੀਤੀ। ਦੱਸ ਦਈਏ ਕਿ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਇਕ ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਏ.ਆਈ.ਜੀ. ਮਨਮੋਹਨ ਨੇ ਠੁਕਰਾ ਦਿੱਤੀ ਸੀ।ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਦੀ ਹਿਰਾਸਤ ਵਿਚ ਹਨ।
ਇਸ ਮੌਕੇ ਏ.ਆਈ.ਜੀ. ਮਨਮੋਹਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਜੀਲੈਂਸ ਨੂੰ ਪੂਰੀ ਆਜ਼ਾਦੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਨੂੰ ਇਮਾਨਦਾਰ ਅਫ਼ਸਰਾਂ ਦੀ ਲੋੜ ਹੈ।