ਫਿਰੋਜ਼ਪੁਰ- ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਦੀ ਪੁਲਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਖਾਮਸ-ਖਾਸ ਦੀਪਕ ਟੀਨੂੰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਰਾੜ ਪੁੱਤਰ ਮੇਜਰ ਸਿੰਘ ਬਰਾੜ ਵਾਸੀ ਪਿੰਡ ਜੀਆ ਬੱਗਾ ਨੇ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੀਪਕ ਟੀਨੂੰ ਵੱਲੋਂ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾਂਦੀ ਹੈ ਅਤੇ ਪੈਸੇ ਨਾ ਦੇਣ ‘ਤੇ ਪਰਿਵਾਰ ਸਮੇਤ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਹਨ। ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ ਗੈਂਗਸਟਰ ਬਿਸ਼ਨੋਈ ਅਤੇ ਟੀਨੂੰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਗੈਂਗਸਟਰ ਦੀਪਕ ਟੀਨੂੰ ਤੇ ਲਾਰੈਂਸ ਬਿਸ਼ਨੋਈ ਖਿਲਾਫ਼ ਫ਼ਿਰੋਜ਼ਪੁਰ ’ਚ ਪਰਚਾ ਦਰਜ
