ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 21 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ‘ਚ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਨੂੰ ਲੈ ਕੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਹੋਣ ਦੀ ਸੰਭਾਵਨਾ ਹੈ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 21 ਤਾਰੀਖ਼ ਨੂੰ, ਵੱਖ-ਵੱਖ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ
