ਚੰਡੀਗੜ੍ਹ (ਬਿਊਰੋ) – ਪੰਜਾਬ ਯੂਨੀਵਰਸਿਟੀ ਚੋਣਾਂ ‘ਚ ਹੋਈ ਜਿੱਤ ਤੋਂ ਬਾਅਦ ਪ੍ਰਧਾਨ ਆਯੂਸ਼ ਖਟਕੜ ਦੀ ਅਗਵਾਈ ਵਾਲੀ ਛਾਤਰ ਯੁਵਾ ਸੰਘਰਸ਼ ਸਮਿਤੀ ਦੀ ਟੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਲਈ ਉਨ੍ਹਾਂ ਦੀ ਨਿਵਾਸ ਸਥਾਨ ‘ਤੇ ਪੁੱਜੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ‘ਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਸੀ. ਵਾਈ. ਐੱਸ. ਐੱਸ. ਦੀ ਜਿੱਤ ਮੇਕ ਇੰਡੀਆ ਨੰਬਰ 1 ਮੁਹਿੰਮ ਦੇ ਹੱਕ ‘ਚ ਫਤਵਾ ਹੈ।
PU ਚੋਣਾਂ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਨਿਵਾਸ ਪਹੁੰਚੀ CYSS ਦੀ ਟੀਮ, ਮਾਨ ਨੇ ਦਿੱਤੀ ਇਹ ਸਲਾਹ
