ਮਾਨਸਾ, 20 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਣਹਾਨੀ ਦੇ ਕੇਸ ‘ਚ ਸਥਾਨਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੁੱਲ ਕੰਬੋਜ ਦੀ ਅਦਾਲਤ ‘ਚ ਪੇਸ਼ੀ ਭੁਗਤੀ। ਅਦਾਲਤ ਨੇ ਉਨ੍ਹਾਂ ਦੀ ਅਗਲੀ ਪੇਸ਼ੀ 5 ਦਸੰਬਰ ‘ਤੇ ਪਾ ਦਿੱਤੀ ਹੈ। ਮਾਣਹਾਨੀ ਦਾ ਇਹ ਕੇਸ ਮਾਨਸਾ ਹਲਕੇ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਕੀਤਾ ਹੋਇਆ ਹੈ।
2019 ਦੀਆਂ ਲੋਕ ਸਭਾ ਚੋਣਾਂ ਮੌਕੇ ਮਾਨਸ਼ਾਹੀਆ ਆਮ ਆਦਮੀ ਪਾਰਟੀ ਛੱਡ ਕਾਂਗਰਸ ‘ਚ ਸ਼ਾਮਿਲ ਹੋ ਗਏ ਸਨ। ਉਸ ਵਕਤ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੋਸ਼ ਲਗਾਇਆ ਸੀ ਕਿ ਵਿਧਾਇਕ ਮਾਨਸ਼ਾਹੀਆ ਇਕ ਬੋਰਡ ਦੀ ਚੇਅਰਮੈਨੀ ‘ਤੇ 10 ਕਰੋੜ ਦੇ ਲਾਲਚ ‘ਚ ਕਾਂਗਰਸ ‘ਚ ਸ਼ਾਮਿਲ ਹੋਏ ਹਨ।