ਸੰਗਰੂਰ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਪੂਰੀ ਤਰ੍ਹਾਂ ਘਿਰਾਓ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਸਾਨ ਮੋਰਚਾ 9 ਅਕਤੂਬਰ ਤੋਂ ਜਾਰੀ ਹੈ। ਕਿਸਾਨ ਜਥੇਬੰਦੀ ਵੱਲੋਂ 15 ਅਕਤੂਬਰ ਨੂੰ ਰੈਲੀ ਕਰਕੇ ਸਰਕਾਰ ਨੂੰ 4 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਅਤੇ ਮੰਗ ਪੱਤਰ ਵੀ ਦਿੱਤਾ ਗਿਆ।
ਕਿਸਾਨ ਜਥੇਬੰਦੀ ਵੱਲੋਂ 15 ਅਕਤੂਬਰ ਨੂੰ ਲਲਕਾਰ ਰੈਲੀ ਕਰਕੇ ਸਰਕਾਰ ਨੂੰ 4 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਅਤੇ ਯਾਦ ਪੱਤਰ ਵੀ ਭੇਜਿਆ ਗਿਆ ਸੀ ਪਰ ਸਰਕਾਰ ਵੱਲੋਂ ਉਕਤ ਯਾਦ ਪੱਤਰ ‘ਤੇ ਕੋਈ ਵੀ ਹਾਂ-ਪੱਖੀ ਰਵੱਈਆ ਨਾ ਦਿਖਾਉਣ ਕਾਰਨ ਵੀਰਵਾਰ ਨੂੰ ਕਿਸਾਨਾਂ ਨੇ ਕਿਸਾਨ ਮੋਰਚਾ ਦੀ ਸਟੇਜ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮੋੜ ਦਿੱਤੀ ਹੈ ਅਤੇ ਕਲੋਨੀ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ ਜਾਵੇਗਾ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੀ ਕਲੋਨੀ ਅੱਗੇ ਲੋਹੇ ਦੇ ਬੈਰੀਕੇਡ ਲਗਾ ਕੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ।ਇਸ ਦੇ ਸਾਹਮਣੇ ਕਿਸਾਨ ਧਰਨੇ ‘ਤੇ ਬੈਠ ਗਏ ਹਨ, 15 ਅਕਤੂਬਰ ਨੂੰ ਕੀਤੇ ਜਾਣ ਵਾਲੇ ਵਿਸ਼ਾਲ ਕਿਸਾਨ ਇਕੱਠ ਤੋਂ ਵੱਧ ਅੱਜ ਇਕੱਠੇ ਹੋਣ ਦਾ ਐਲਾਨ ਕੀਤਾ ਗਿਆ।