ਪਟਿਆਲਾ : ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸ ਪ੍ਰਧਾਨ ਤੇ ਮਸ਼ਹੂਰ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਦੇ ਕੇਂਦਰੀ ਜੇਲ੍ਹ ’ਚ ਆਪਣਾ 59ਵਾਂ ਜਨਮਦਿਨ ਮਨਾ ਰਹੇ ਹਨ। ਸੂਤਰਾਂ ਮੁਤਾਬਕ ਜੇਲ੍ਹ ’ਚ ਉਨ੍ਹਾਂ ਦੀ ਤਬੀਅਤ ਵਿਗੜ ਗਈ, ਜਿਸ ਕਾਰਨ ਜੇਲ੍ਹ ਪ੍ਰਸਾਸ਼ਨ ਵੱਲੋਂ ਉਨ੍ਹਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ। ਉਥੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਚੈਕਅਪ ਕਰ ਰਹੀ ਹੈ।
ਦੂਜੇ ਪਾਸੇ ਉਨ੍ਹਾਂ ਦੇ ਸਮਰਥਕ ਵੱਖ ਵੱਖ ਤਰੀਕਿਆਂ ਨਾਲ ਉਨ੍ਹਾਂ ਦੇ ਜਨਮਦਿਨ ਦੀਆਂ ਖੁਸ਼ੀਆਂ ਮਨਾ ਰਹੇ ਹਨ। ਚਹੇਤਿਆਂ ਦਾ ਕਹਿਣਾ ਹੈ ਕਿ ਸਾਡਾ ਨਿਧੱਡ਼ਕ ਤੇ ਬੇਬਾਕ ਆਗੂ ਨਵਜੋਤ ਸਿੱਧੂ ਜਲਦ ਜੇਲ੍ਹ ’ਚ ਰਿਹਾਅ ਹੋ ਕੇ ਆਉਣਗੇ। ਸਮਰਥਕ ਉਨ੍ਹਾਂ ਦੀ ਰਿਹਾਈ ਲਈ ਅਰਦਾਸਾਂ ਕਰ ਰਹੇ ਹਨ।