ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਰੱਦ ਕਰਨ ਬਾਰੇ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਜਵਾਬ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਆਪਣੀ ਚਿੱਠੀ ‘ਚ ਕਿਹਾ ਹੈ ਕਿ ਪੀ. ਏ. ਯੂ. ਦੇ ਵਾਈਸ ਚਾਂਸਲਰ ਦੀ ਨਿਯੁਕਤੀ ਪੀ. ਏ. ਯੂ. ਦੇ ਬੋਰਡ ਵੱਲੋਂ ਕੀਤੀ ਜਾਂਦੀ ਹੈ ਅਤੇ ਪਹਿਲਾਂ ਕਦੇ ਵੀ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਰਾਜਪਾਲ ਤੋਂ ਮਨਜ਼ੂਰੀ ਨਹੀਂ ਲਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਲਈ ਡਾ. ਸਤਬੀਰ ਸਿੰਘ ਗੋਸਲ ਨੂੰ ਕਾਨੂੰਨ ਅਨੁਸਾਰ ਨਿਯੁਕਤ ਕੀਤਾ ਗਿਆ ਹੈ, ਜਿਵੇਂ ਕਿ ਪਹਿਲਾਂ ਹੁੰਦਾ ਹੈ।
ਭਗਵੰਤ ਮਾਨ ਨੇ ਗਵਰਨਰ ਨੂੰ ਦਿੱਤਾ ਇਸ ਤਰ੍ਹਾਂ ਜਵਾਬ
