ਗੈਂਗਸਟਰ ਲਾਰੈਂਸ ਬਿਸ਼ਨੋਈ ਜਲੰਧਰ ਦੀ ਅਦਾਲਤ ’ਚ ਪੇਸ਼, 31 ਅਕਤੂਬਰ ਤੱਕ ਮਿਲਿਆ ਪੁਲਸ ਰਿਮਾਂਡ

ਜਲੰਧਰ- ਸਿੱਧੂ ਮੂਸੇਵਾਲ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੋਗਾ ਤੋਂ ਟ੍ਰਾਂਜ਼ਿਟ ਰਿਮਾਂਡ ’ਤੇ ਲਿਆ ਕੇ ਜਲੰਧਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਜਲੰਧਰ ਪੁਲਸ ਨੂੰ ਬਿਸ਼ਨੋਈ ਨੂੰ 31 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਇਥੇ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦੋ ਵਾਰ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਨ ’ਚ ਅਸਫ਼ਲ ਰਹੀ ਜਲੰਧਰ ਦੀ ਪੁਲਸ ਨੂੰ ਅੱਜ ਮੋਗਾ ਤੋਂ ਟ੍ਰਾਂਜ਼ਿਟ ਰਿਮਾਂਡ ਹਾਸਲ ਹੋਇਆ ਸੀ।

Leave a Reply

Your email address will not be published. Required fields are marked *