ਨਵੀਂ ਦਿੱਲੀ – ਇੰਡੀਅਨ ਨੈਸ਼ਨਲ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਕ ਨਵੀਂ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਇਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਨਵੀਂ ਬਣੀ ਐੱਸ ਸਟੀਅਰਿੰਗ ਕਮੇਟੀ ਕਾਂਗਰਸ ਵਰਕਿੰਗ ਕਮੇਟੀ (ਕਾਂਗਰਸ ਕਾਰਜਕਾਰੀ ਕਮੇਟੀ ) ਦੀ ਥਾਂ ਤੇ ਕੰਮਕਾਜ ਕਰੇਗੀ ।
ਜਾਰੀ ਕੀਤੀ ਗਈ ਇਸ ਪ੍ਰੈੱਸ ਰਿਲੀਜ਼ ਨਾਲ ਨਵੀਂ ਬਣੀ ਸਟੀਅਰਿੰਗ ਕਮੇਟੀ ਦੇ ਮੈਂਬਰਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ ।


