ਅੰਮ੍ਰਿਤਸਰ, ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ’ਚੋਂ 117 ਸ਼ਰਧਾਲੂਆਂ ਦਾ ਜਥਾ ਰਵਾਨਾ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਧਾਲੂਆਂ ਨੇ ਕਿਹਾ ਕਿ ਵਾਹਿਗੁਰੂ ਜੀ ਦੀ ਕ੍ਰਿਪਾ ਸਕਦਾ ਉਨ੍ਹਾਂ ਨੂੰ ਅੱਜ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਸਾਡੇ ਲਈ ਇਹ ਬੜੀ ਖ਼ੁਸ਼ੀ ਵਾਲੀ ਗੱਲ ਹੈ ਕਿ ਅਸੀਂ ਆਪਣੇ ਗੁਰਧਾਮਾਂ ਦੇ ਦਰਸ਼ਨ ਕਰ ਪਾਕਿਸਤਾਨ ਜਾ ਰਹੇ ਹਾਂ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜੋ ਇਸ ਜਥੇ ਦੀ ਅਗਵਾਈ ਕਰ ਰਹੇ ਹਨ, ਉਹ ਵੀ ਜਥੇ ਨਾਲ ਅੱਜ ਪਾਕਿਸਤਾਨ ਜਾ ਰਹੇ ਹਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਵੱਲੋਂ 117 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਾਕਾ ਸ੍ਰੀ ਪੰਜਾ ਸਾਹਿਬ ਦੀ ਪੰਜ 100 ਸਾਲਾਂ ਸ਼ਤਾਬਦੀ ਮਨਾਉਣ ਜਾ ਰਿਹਾ ਹੈ। ਇਹ ਜਥਾ ਪਾਕਿਸਤਾਨ ’ਚ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰਕੇ 01 ਨਵੰਬਰ ਨੂੰ ਭਾਰਤ ਵਾਪਸ ਪਰਤੇਗਾ।
ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿ ਜਾਣ ਲਈ 157 ਦੇ ਕਰੀਬ ਸਿੱਖ ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ, ਜਿਨ੍ਹਾਂ ਵਿਚੋਂ 40 ਦੇ ਕਰੀਬ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ, ਜੋ ਬਹੁਤ ਮੰਦਭਾਗੀ ਗੱਲ ਹੈ।