ਚੰਡੀਗੜ੍ਹ, 28 ਅਕਤੂਬਰ- ਅੱਜ 28 ਅਕਤੂਬਰ ਨੂੰ ਸਰਕਟ ਹਾਊਸ ਪਟਿਆਲਾ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ। ਇਸ ਮੀਟਿੰਗ ‘ਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਹੈ।
ਇਸ ਦੀ ਜਾਣਕਾਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸਾਂਝੇ ਤੌਰ ‘ਤੇ ਦਿੱਤੀ। ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਅੱਗੇ ਕਰੀਬ 20 ਦਿਨਾਂ ਤੋਂ ਧਰਨਾ ਜਾਰੀ ਸੀ।