ਜਲੰਧਰ : ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਦਿਆਂ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਮੁੜ ਗ੍ਰਾਮ ਪੰਚਾਇਤਾਂ ਦੇ ਨਾਂ ਕਰਨ ਦੇ ਹੁਕਮ ਦੇ ਦਿੱਤੇ ਹਨ। ਇਨ੍ਹਾਂ ਹੁਕਮਾਂ ਨਾਲ ਰਸੂਖਦਾਰਾਂ ਨੂੰ ਵੱਡਾ ਝਟਕਾ ਲੱਗੇਗਾ ਤੇ ਹਜ਼ਾਰਾਂ ਲੋਕ ਪ੍ਰਭਾਵਿਤ ਹੋਣਗੇ। ਇਹ ਫ਼ੈਸਲਾ ਸਿਆਸਤਦਾਨਾਂ ਤੇ ਨੌਕਰਸ਼ਾਹਾਂ ਦੀ ਵੀ ਪਰੇਸ਼ਾਨੀ ਵਧਾਏਗਾ। ਪੰਜਾਬ ਸਰਕਾਰ ਨੇ ਇਕ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਦੇ ਖ਼ਜ਼ਾਨੇ ਨੂੰ ਇਸ ਨਾਲ ਲਾਭ ਹੋਵੇਗਾ ਤੇ ਪਿੰਡਾਂ ਦਾ ਵਿਕਾਸ ਵੀ ਰਫ਼ਤਾਰ ਫੜੇਗਾ।
ਦਰਅਸਲ ਇਨ੍ਹਾਂ ਸ਼ਾਮਲਾਟ ਜ਼ਮੀਨਾਂ ਦੇ ਮਾਲਕ ਪਿਛਲੇ ਸਮੇਂ ਤੋਂ ਲੋਕ ਬਣੇ ਬੈਠੇ ਸਨ। ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ ਇਨ੍ਹਾਂ ਹੁਕਮਾਂ ਨਾਲ ਰਸੂਖ਼ਵਾਨ ਲੋਕਾਂ ਕੋਲੋਂ ਜ਼ਮੀਨਾਂ ਦੀ ਮਾਲਕੀ ਦੇ ਹੱਕ ਖੁੱਸ ਜਾਣਗੇ। ਵੱਡੀ ਗਿਣਤੀ ‘ਚ ਫਾਰਮ ਹਾਊਸ ਤੇ ਵੀਆਈਪੀਜ਼ ਦੀਆਂ ਕੋਠੀਆਂ ਦੀ ਮਾਲਕੀ ‘ਤੇ ਸੰਕਟ ਖੜ੍ਹਾ ਹੋ ਸਕਦਾ ਹੈ।