ਜਲੰਧਰ, 31 ਅਕਤੂਬਰ- ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਨੂੰ ਪੁਲਿਸ ਵਲੋਂ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ 21 ਅਕਤੂਬਰ ਨੂੰ ਜਲੰਧਰ ਦੀ ਅਦਾਲਤ ਨੇ ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ’ਚ ਗੈਂਗਸਟਰ ਲਾਰੈਂਸ ਦਾ 31 ਅਕਤੂਬਰ ਤੱਕ 10 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਅੱਜ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।