ਜਗਰਾਓਂ – ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਰਾਓਂ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਨ ਪਹੁੰਚੇ। ਇਸ ਮੌਕੇ ਹਲਕਾ ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਵਜੀਤ ਕੌਰ ਮਾਣੂਕੇ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਪਾਰਟੀ ਵਰਕਰ ਮੌਜੂਦ ਹਨ। ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਵੇਲੇ ਜੋ ਆਮ ਆਦਮੀ ਪਾਰਟੀ ਨੇ ਵਾਅਦੇ ਕੀਤੇ ਸਨ , ਉਹ ਵਾਅਦੇ ਨਹੀਂ ਗਰੰਟੀਆਂ ਸਨ।
7 ਮਹੀਨਿਆਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ਜਾਰੀ ਕੀਤਾ , ਜਿਸ ਤਹਿਤ ਹੁਣ ਤੱਕ 200 ਤੋਂ ਵੱਧ ਬੰਦਿਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜੁਲਾਈ ਤੋਂ ਬਿਜਲੀ ਮੁਫ਼ਤ ਕੀਤੀ ਗਈ, ਮੁਲਾਜ਼ਮਾਂ ਦੀ ਮੰਗ ‘ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਈ, 20 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆ ਅਤੇ 100 ਹੋਰ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਉਸ ਵੇਲੇ ਵਿਰੋਧੀ ਪਾਰਟੀਆਂ ਸਵਾਲ ਕਰ ਰਹੀਆਂ ਸਨ ਕਿ ਇੰਨਾ ਪੈਸਾ ਕਿੱਥੋ ਆਵੇਗਾ?