ਚੰਡੀਗੜ੍ਹ/ਹੁਸ਼ਿਆਰਪੁਰ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ ‘ਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ 2009 ‘ਚ ਫ਼ੌਜ਼ਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ ‘ਤੇ ਦੋ ਸੰਵਿਧਾਨ ਰੱਖਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਗੁਰਦੁਆਰਾ ਚੋਣ ਕਮਿਸ਼ਨ ਕੋਲ ਵੱਖਰਾ ਸੰਵਿਧਾਨ ਹੈ ਅਤੇ ਭਾਰਤੀ ਚੋਣ ਕਮਿਸ਼ਨ ਕੋਲੋਂ ਮਾਨਤਾ ਲੈਣ ਲਈ ਵੱਖਰਾ ਸੰਵਿਧਾਨ ਪੇਸ਼ ਕੀਤਾ ਗਿਆ ਤੇ ਹਲਫ਼ੀਆ ਬਿਆਨ ਦਿੱਤਾ ਗਿਆ ਕਿ ਪਾਰਟੀ ਸੰਵਿਧਾਨ ‘ਚ ਅੰਕਿਤ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣਾ ਕਰੇਗੀ। ਉਨ੍ਹਾਂ ਕਿਹਾ ਕਿ ਧਾਰਮਿਕ ਪਾਰਟੀ ਵੱਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੀਆਂ ਜਾਂਦੀਆਂ ਹਨ।
ਹੁਸ਼ਿਆਰਪੁਰ ਅਦਾਲਤ ‘ਚ ਬਾਦਲਾਂ ਖ਼ਿਲਾਫ਼ ਚੱਲ ਰਹੇ ਕੇਸ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ
