ਚੰਡੀਗੜ੍ਹ, 2 ਨਵੰਬਰ- ਭਾਰਤੀ ਕਿਸਾਨ ਯੂਨੀਅਨ ਚਡੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਪੱਤਰਕਾਰਾ ਨਾਲ ਗੱਲਬਾਤ ਦੌਰਾਨ ਕਿਹਾ ਕਿ ਦਿੱਲੀ ਵਿਖੇ 13 ਮਹੀਨੇ 13 ਦਿਨ ਤੱਕ ਚੱਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਦੇ ਲਿਖਤੀ ਸਮਝੌਤੇ ਅਨੁਸਾਰ ਕੇਂਦਰ ਨੇ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸ ਰੱਦ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਤੱਕ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਨਹੀ ਲਏ ਗਏ। ਇਸਦੇ ਚੱਲਦਿਆਂ ਗੁਰਨਾਮ ਸਿੰਘ ਚਡੂਨੀ ਨੇ ਐਲਾਨ ਕੀਤਾ ਕਿ 24 ਨਵੰਬਰ ਨੂੰ ਕਿਸਾਨ ਅੰਬਾਲਾ ’ਚ ਰੇਲ ਰੋਕਣਗੇ।
ਚਡੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ’ਚ ਕਿਸਾਨ ਹੁਣ ਤੇਜ ਸੰਘਰਸ਼ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਖ਼ੁਦ ਵੀ ਨਹੀਂ ਸਾੜਨਾ ਚਾਹੁੰਦਾ ਪਰ ਜੇਕਰ ਸਰਕਾਰ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਾਂ ਉਪਲੱਬਧ ਕਰਵਾਏ ਤਾਂ ਕਿਸਾਨ ਦੀ ਪਰਾਲੀ ਦਾ ਪ੍ਰਬੰਧਨ ਹੋ ਸਕਦਾ ਹੈ।