ਅੰਮ੍ਰਿਤਸਰ— ਅੰਮ੍ਰਿਤਸਰ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇਥੇ ਸ਼ਿਵ ਸੈਨਾ ਆਗੂ ਅਤੇ ਹਿੰਦੂ ਆਗੂ ਆਹਮੋ-ਸਾਹਮਣੇ ਹੋ ਗਏ। ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ’ਤੇ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਗੋਲ਼ੀਆਂ ਲੱਗਣ ਨਾਲ ਸੁਧੀਰ ਸੂਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਥੇ ਦੱਸ ਦਈਏ ਕਿ ਸੁਧੀਰ ਸੂਰੀ ਭੜਕਾਊ ਬਿਆਨਾਂ ਲਈ ਵੀ ਚਰਚਾ ’ਚ ਰਹਿੰਦੇ ਹਨ। ਉਥੇ ਹੀ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਟਕਸਾਲੀ ਦੇ ਮੁਖੀ ਸੁਧੀਰ ਸੁਰੀ ਗੋਪਾਲ ਮੰਦਿਰ ਅੰਮ੍ਰਿਤਸਰ ਨੇੜੇ ਸ਼ਿਵ ਸੈਨਾ ਆਗੂਆਂ ਨਾਲ ਧਰਨਾ ਦੇ ਰਹੇ ਸਨ, ਜਿੱਥੇ ਹਿੰਦੂਆਂ ਆਗੂਆਂ ਨਾਲ ਝਗੜਾ ਹੋ ਗਿਆ। ਇਸ ਦੌਰਾਨ ਇਕ ਅਣਪਛਾਤੇ ਹਮਲਾਵਰ ਵੱਲੋਂ ਸੁਧੀਰ ਸੂਰੀ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਸੁਧੀਰ ਸੁਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮੌਕੇ ’ਤੇ ਸੁਧੀਰ ਸੂਰੀ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਥੇ ਹੀ ਇਸ ਘਟਨਾ ਤੋਂ ਬਾਅਦ ਉਕਤ ਸਥਾਨ ’ਤੇ ਮਾਹੌਲ ਤਣਾਅਪੂਰਨ ਹੋ ਗਿਆਈ ਹੈ। ਭਾਰੀ ਗਿਣਤੀ ’ਤ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ।