ਅੰਮ੍ਰਿਤਸਰ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸਾਰੀ ਦੁਨੀਆਂ ਵਿਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਜਲੌਅ ਸਾਹਿਬ ਵੀ ਸਜਾਏ ਗਏ ਹਨ। ਇਸ ਦੌਰਾਨ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ। ਪ੍ਰ
ਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਸੁੰਦਰ ਜਲੌਅ ਵੀ ਸਜਾਏ ਗਏ, ਜਿਸ ’ਚ ਹੀਰੇ-ਮੋਤੀ, ਸੋਨੇ ਅਤੇ ਚਾਂਦੀ ਦਾ ਸਾਮਾਨ, ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਪੰਜ ਤਸਲੇ ਆਦਿ ਸ਼ਾਮਲ ਸਨ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਵੱਲੋਂ ਦਿੱਤਾ ਗਿਆ ਨੌ ਲੱਖਾ ਹਾਰ, ਨੀਲਮ ਦਾ ਮੋਰ, ਸੋਨੇ ਦੇ ਛੱਬੇ, ਚੰਦਨ ਦਾ ਚੌਰ ਸਾਹਿਬ, ਚਾਂਦੀ ਦੀਆਂ ਕਹੀਆਂ-ਬਾਟੇ ਅਤੇ ਹੋਰ ਬੇਸ਼ੁਮਾਰ ਕੀਮਤੀ ਖਜ਼ਾਨਾ ਸ਼ਾਮਲ ਹੈ। ਇਸ ਪਾਵਨ ਦਿਹਾੜੇ ਮੌਕੇ ਐੱਸ. ਜੀ. ਪੀ. ਸੀ. ਵੱਲੋਂ ਵੀ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਜਿੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉੱਥੇ ਹੀ ਉਨ੍ਹਾਂ ਅਲੌਕਿਕ ਰੌਣਕਾਂ ਦਾ ਅਨੰਦ ਮਾਣਿਆ।