ਨਵੀਂ ਦਿੱਲੀ- ਗੁਰਦੁਆਰਾ ਚੋਣ ਡਾਇਰੈਕਟੋਰੇਟ (ਦਿੱਲੀ ਸਰਕਾਰ) ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੀਆਂ ਚੋਣਾਂ ਇਸ ਸਾਲ 22 ਅਗਸਤ ਨੂੰ ਹੋਣੀਆਂ ਹਨ ਅਤੇ ਨਤੀਜੇ 31 ਅਗਸਤ ਤੋਂ ਪਹਿਲਾਂ ਐਲਾਨ ਕੀਤੇ ਜਾਣਗੇ। ਇਸ ਤੋਂ ਪਹਿਲਾਂ ਕੋਰੋਨਾ ਮਾਮਲਿਆਂ ‘ਚ ਵਾਧੇ ਕਾਰਨ ਡੀ.ਐੱਸ.ਜੀ.ਐੱਮ.ਸੀ. ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਜੱਜ ਡੀ.ਐੱਨ.ਪਟੇਲ ਅਤੇ ਜੱਜ ਜੋਤੀ ਸਿੰਘ ਦੀ ਬੈਂਚ ਨੇ ਵੀਰਵਾਰ ਨੂੰ ਗੁਰਦੁਆਰਾ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਸਰਕਾਰ ਵਲੋਂ ਪੇਸ਼ ਐਡਵੋਕੇਟ ਸੱਤਿਆਕਾਮ ਅਤੇ ਹੋਰ ਪਟੀਸ਼ਨਕਰਤਾਵਾਂ ਨੂੰ ਸੂਚਿਤ ਕੀਤਾ ਕਿ ਇਸ ਸੰਬੰਧ ‘ਚ ਤਾਰੀਖ਼ ਤੈਅ ਕਰ ਲਈਗਈਹੈ ਅਤੇ ਇਸ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਦਿੱਲੀ ਦੇ ਉੱਪ ਰਾਜਪਾਲ, ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਪ੍ਰਧਾਨ ਵੀ ਹਨ। ਇਸ ਸੰਬੰਧ ‘ਚ ਨਵੀਂ ਨੋਟੀਫਿਕੇਸ਼ਨ ਬਹੁਤ ਜਲਦ ਆਏਗੀ।
22 ਅਗਸਤ ਨੂੰ ਹੋਣਗੀਆਂ DSGMC ਦੀਆਂ ਚੋਣਾਂ
