ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਤਨੀ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿਚ ਆਨੰਦ ਮੈਰਿਜ ਐਕਟ ਪੂਰਨ ਰੂਪ ਵਿਚ ਲਾਗੂ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਾਧ ਸੰਗਤ ਨੂੰ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 ’ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ, ਜੋ ਹੁਣ ਲਾਗੂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਪੂਰੀ ਦੁਨੀਆ ’ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਜੀ ਦੇ ਸਿਧਾਂਤਾਂ ’ਤੇ ਚੱਲਣ ਦੀ ਅਪੀਲ ਵੀ ਕੀਤੀ।