ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਵਿੱਚ ਹੋ ਰਹੀ ਪ੍ਰਧਾਨ, ਅਹੁਦੇਰਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਨੂੰ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੌਣਕਾਂ ਲੱਗੀਆਂ ਹਨ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਚੋਣ ਦੀ ਅਰਦਾਸ ਹੋਵੇਗੀ। ਇਸ ਚੋਣ ਵਿਚ ਮੁੱਖ ਤੌਰ ‘ਤੇ ਪ੍ਰਧਾਨ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਹਨ, ਜਿਨ੍ਹਾਂ ਦੀ ਜਿੱਤ-ਹਾਰ ਤੈਅ ਕਰੇਗੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿਆਸੀ ਭਵਿੱਖ ਕੀ ਹੈ।
ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਲੱਗੀਆਂ ਰੌਣਕਾਂ, ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਮੈਂਬਰ ਹੋ ਰਹੇ ਇਕੱਠੇ
