ਚੰਡੀਗੜ੍ਹ, 10 ਨਵੰਬਰ- ਕੋਟਕਪੁਰਾ ’ਚ ਵਾਪਰੀ ਘਟਨਾ ਨੂੰ ਲੈ ਕੇ ਮਾਨ ਸਰਕਾਰ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਕੇ ਇਸ ਸੰਬੰਧੀ ਆਪਣੀ ਰਿਹਾਇਸ਼ ’ਤੇ ਇਕ ਉੱਚ ਪੱਧਰੀ ਮੀਟਿੰਗ ਦੁਪਹਿਰ 12.30 ਵਜੇ ਸੱਦੀ ਹੈ। ਡੀ. ਜੀ. ਪੀ. ਗੌਰਵ ਯਾਦਵ ਵਲੋਂ ਵੀ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।
ਕੋਟਕਪੁਰਾ ਘਟਨਾ ਨੂੰ ਲੈ ਕੇ ਸਖ਼ਤ ਮਾਨ ਸਰਕਾਰ
