ਕੋਟਕਪੂਰਾ, 10 ਨਵੰਬਰ-ਕੋਟਕਪੂਰਾ ‘ਚ ਅੱਜ ਸਵੇਰੇ ਗੋਲੀਆਂ ਮਾਰ ਕੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਹੱਤਿਆ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਵਲੋਂ ਲਈ ਗਈ ਹੈ। ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਨੇ ਆਪਣੀ ਪੋਸਟ ‘ਚ ਲਿਖਿਆ ਹੈ ਕਿ ਅੱਜ ਜੋ ਕੋਟਕਪੂਰਾ ‘ਚ ਬਰਗਾੜੀ ਬੇਅਦਬੀ ਕੇਸ ਦੇ ਦੋਸ਼ੀ ਪ੍ਰਦੀਪ ਦੀ ਹੱਤਿਆ ਹੋਈ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ।
ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਪ੍ਰਦੀਪ ਦੀ ਹੱਤਿਆ ਦੀ ਜ਼ਿੰਮੇਵਾਰੀ
