ਸਪੋਰਟਸ ਡੈਸਕ- ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਵਿਸ਼ਵ ਕੱਪ 2022 ਦਾ ਦੂਜਾ ਸੈਮੀਫਾਈਨਲ ਮੈਚ ਅੱਜ ਐਡੀਲੇਡ ਓਵਲ ‘ਚ ਖੇਡਿਆ ਗਿਆ। ਮੈਚ ‘ਚ ਇੰਗਲੈਂਡ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 168 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਇੰਗਲੈਂਡ ਨੂੰ ਜਿੱਤ ਲਈ 169 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਨੇ ਬਿਨਾ ਕੋਈ ਵਿਕਟ ਗੁਆਏ 16 ਓਵਰਾਂ ‘ਚ 170 ਦੌੜਾਂ ਬਣਾਈਆਂ ਤੇ 10 ਵਿਕਟਾਂ ਨਾਲ ਮੈਚ ਜਿੱਤ ਲਿਆ। ਇੰਗਲੈਂਡ ਵਲੋਂ ਜੋਸ ਬਟਲਰ ਨੇ 80 ਦੌੜਾਂ ਤੇ ਐਲੇਕਸ ਹੇਲਸ ਵਲੋਂ 86 ਦੌੜਾਂ ਦੀ ਬਦੌਲਤ ਭਾਰਤ ਨੂੰ ਹਰਾਉਣ ‘ਚ ਅਹਿਮ ਭੂਮਿਕਾ ਨਿਭਾਈ। ਇਸ ਤਰ੍ਹਾਂ ਇੰਗਲੈਂਡ ਹੁਣ ਟੀ20 ਵਿਸ਼ਵ ਕੱਪ ਦੇ ਫਾਈਨਲ ‘ਚ ਪੁੱਜ ਗਿਆ ਹੈ ਤੇ ਭਾਰਤ ਦਾ ਇਸ ਵਿਸ਼ਵ ਕੱਪ ‘ਚ ਸਫਰ ਖਤਮ ਹੋ ਗਿਆ ਹੈ।
Related Posts
ਭਾਰਤ ਬਨਾਮ ਨਿਊਜ਼ੀਲੈਂਡ ਟੈਸਟ: ਨਿਊਜ਼ੀਲੈਂਡ ਦੂਜੇ ਟੈਸਟ ’ਚ 259 ਦੌੜਾਂ ‘ਤੇ ਆਲ ਆਊਟ
ਪੁਣੇ, india vs New Zealand: ਭਾਰਤ ਖ਼ਿਲਾਫ਼ ਪੁਣੇ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਪਹਿਲੇ ਦਿਨ ਵੀਰਵਾਰ ਨੂੰ ਨਿਊਜ਼ੀਲੈਂਡ…
Hockey World Cup 2023: ਭਾਰਤ ਤੇ ਇੰਗਲੈਂਡ ਵਿਚਾਲੇ ਮੈਚ ਰਿਹਾ ਡਰਾਅ
ਸਪੋਰਟਸ ਡੈਸਕ : ਭਾਰਤ ਨੇ ਐਤਵਾਰ ਨੂੰ ਐੱਫ.ਆਈ.ਐੱਚ ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਇੰਗਲੈਂਡ ਨਾਲ ਗੋਲ ਰਹਿਤ ਡਰਾਅ ਖੇਡਿਆ। ਭਾਵੇਂ…
ਟੀਮ ਇੰਡੀਆ ਹਾਰੀ, ਆਖਰੀ ਓਵਰ ‘ਚ ਜਿੱਤਿਆ ਵੈਸਟਇੰਡੀਜ਼
ਬਾਸੇਟੇਰੇ – ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਸੇਂਟ ਕਿਟਸ ‘ਚ ਖੇਡੇ ਗਏ ਦੂਸਰੇ ਟੀ-20 ਮੈਚ ‘ਚ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ।…