ਚੰਡੀਗੜ੍ਹ – ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਲਾ ਐਂਡ ਆਰਡਰ ਨੂੰ ਲੈਕੇ ਸਰਕਾਰ ਤੇ ਸਵਾਲ ਚੁੱਕੇ ਹਨ । ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਗੁਜਰਾਤ ਅਤੇ ਹਿਮਾਚਲ ‘ਚ ਰੁੱਝੇ ਹੋਏ ਹਨ ।
ਪੰਜਾਬ ਦੇ ਖ਼ਜ਼ਾਨੇ ਚੋਂ ਪੈਸਿਆਂ ਨੂੰ ਲੈ ਕੇ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਖਜ਼ਾਨੇ ਚੋਂ ਪੈਸੇ ਦੀ ਨਾਜਾਇਜ਼ ਵਰਤੋ ਹੋ ਰਹੀ ਹੇੈ।
ਅਕਾਲੀ ਆਗੂ ਬਿਕਰਮ ਮਜੀਠੀਆ ਨੇ ਡੇਰਾ ਮੁਖੀ ਰਾਮ ਰਹੀਮ ਤੇ ਵੀ ਸਾਧਿਆ ਨਿਸ਼ਾਨਾ ਤੇ ਕਿਹਾ ਕਿ ਰਾਮ ਰਹੀਮ ਡਿਫਾਲਟਰ ਹੇੈ।
ਲੁਧਿਆਣਾ ਪਹੁੰਚੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਆਪ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗੁਜਰਾਤ ਅਤੇ ਹਿਮਾਚਲ ਚ ਵਿਅਸਤ ਹੈ ਅਤੇ ਉਹ ਇਕ ਜੋਕਰ ਦੀ ਤਰ੍ਹਾਂ ਹੈ
ਬਿਕਰਮ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ ਲਾਈਨ ਆਰਡਰ ਦੀ ਸਥਿਤੀ ਬਹੁਤ ਹੀ ਮਾੜੀ ਹੋ ਚੁੱਕੀ ਹੈ ਕਿਹਾ ਕਿ ਮੁੱਖ ਮੰਤਰੀ ਦਾ ਸਟੇਜ ਤੇ ਕੋਈ ਧਿਆਨ ਨਹੀਂ ਹੈ ਉਨ੍ਹਾਂ ਕਿਹਾ ਕਿ ਰੋਜ਼ ਹੀ ਗੈਂਗਸਟਰ ਮਾਰ ਕੇ ਫੇਸਬੁੱਕ ਤੇ ਪੋਸਟ ਪਾ ਦਿੰਦੇ ਨੇ ਜਿਸ ਨੂੰ ਲੈ ਕੇ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਨੇ ਇਸ ਦੌਰਾਨ ਉਨ੍ਹਾਂ ਸੁਧੀਰ ਸੂਰੀ ਅਤੇ ਕੋਟਕਪੂਰਾ ਗੋਲੀ ਕਾਂਡ ਤੋਂ ਇਲਾਵਾ ਸਿੱਧੂ ਮੂਸੇਵਾਲੇ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਵੀ ਦੇਸ਼ ਨੂੰ ਛੱਡਣ ਦੀ ਗੱਲ ਕਹਿ ਰਹੇ ਨੇ ਜਿਸ ਤੇ ਸਰਕਾਰ ਦੇ ਉੱਤੇ ਸਿੱਧੇ ਤੌਰ ਤੇ ਸਵਾਲੀਆ ਚਿੰਨ੍ਹ ਹੈ ਬਿਕਰਮ ਮਜੀਠੀਆ ਨੇ ਭਗਵੰਤ ਮਾਨ ਨੂੰ ਜੌਕਰ ਦੱਸਿਆ ਹੈ ਅਤੇ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਗੁਜਰਾਤ ਦੇ ਵਿਚ ਜੋਕਰ ਦੀ ਤਰ੍ਹਾਂ ਭੰਗੜੇ ਪਾ ਰਿਹਾ ਹੈ
ਐਸਜੀਪੀਸੀ ਚੋਣਾਂ ਨੂੰ ਲੈ ਕੇ ਵੀ ਬਿਕਰਮ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੀ ਜਿੱਤ ਹੋਈ ਹੈ ਉਨ੍ਹਾਂ ਕਿਹਾ ਕਿ ਐੱਸਜੀਪੀਸੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਜਿਸ ਦੇ ਮੈਂਬਰਾਂ ਨੇ ਖਰੇ ਉਤਰਦੇ ਹੋਏ ਆਪਣਾ ਪ੍ਰਧਾਨ ਚੁਣਿਆ ਹੈ ਉਨ੍ਹਾਂ ਕਿਹਾ ਕਿ ਵੱਖ ਵੱਖ ਤਾਕਤਾਂ ਦੇ ਵੱਲੋਂ ਮੈਂਬਰਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਾਰਗਰ ਸਾਬਤ ਨਾ ਹੋਣ ਤੇ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਹੈ
ਇਸ ਤੋਂ ਇਲਾਵਾ ਮਜੀਠੀਆ ਨੇ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਇਸ਼ਤਿਹਾਰ ਤੇ ਲਗਾਏ ਜਾ ਰਹੇ ਪੈਸਿਆਂ ਨੂੰ ਲੈ ਕੇ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਦੀ ਨਾਜਾਇਜ਼ ਵਰਤੋਂ ਹੋ ਰਹੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਇਹ ਇਸ਼ਤਿਹਾਰ ਗੁਜਰਾਤ ਹਿਮਾਚਲ ਅਤੇ ਹੋਰਨਾਂ ਸੂਬਿਆਂ ਚ ਦਿੱਤੇ ਜਾ ਰਹੇ ਨੇ ਡੇਰਾ ਮੁਖੀ ਤੇ ਪੁੱਛੇ ਗਏ ਸਵਾਲ ਤੇ ਉਨ੍ਹਾਂ ਜਿਥੇ ਨਿਸ਼ਾਨਾ ਸਾਧਿਆ ਤਾਂ ਉੱਥੇ ਹੀ ਕਿਹਾ ਕਿ ਰਾਮ ਰਹੀਮ ਇਕ ਡਿਫਾਲਟਰ ਹੈ