ਪੰਜਾਬ ਦੇ iਜ਼ਿਲ੍ਹਾ ਫ਼ਰੀਦਕੋਟ ਵਿੱਚ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਸ਼ੂਟਰਾਂ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਟੀਮ ਨੇ ਅੱਜ ਤੜਕੇ 3.30 ਵਜੇ ਦੇ ਕਰੀਬ ਪਟਿਆਲਾ ਦੇ ਥਾਣਾ ਬਖਸ਼ੀਵਾਲਾ ਦੇ ਇਲਾਕੇ ਵਿੱਚ ਛਾਪੇਮਾਰੀ ਕਰਕੇ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਦੇ ਕਤਲ ਵਿੱਚ ਸ਼ਾਮਲ ਛੇ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਤੋਂ ਪਹਿਲਾਂ ਕਾਊਂਟਰ-ਇੰਟੈਲੀਜੈਂਸ ਯੂਨਿਟ ਨੇ ਹੱਤਿਆ ਦੇ ਮੁਲਜ਼ਮ 6 ਵਿਅਕਤੀਆਂ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਸੀ।
ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਸ਼ੂਟਰਾਂ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ
