ਚੰਡੀਗੜ੍ਹ, 12 ਨਵੰਬਰ: ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜ੍ਹਾਈ ਸਾਲ 2022-23 ਦੌਰਾਨ ਫੇਅਰ ਐਂਡ ਡੈਮੋਨਿਊਰੇਟਿਵ ਪ੍ਰਾਈਸ (ਐਫ.ਆਰ.ਪੀ) ਅਤੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ) ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ 2:1 ਅਨੁਸਾਰ ਵਿੱਚ ਨਿਸ਼ਚਿਤ ਹਨ। ਜਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਗੰਨੇ ਦੀਆਂ ਸਾਰੀਆਂ ਕਿਸਮਾ ਦਾ ਭਾਅ 305 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਸੀ
ਜਿਸ ਵਿਚ ਵਾਧਾ ਕਰਦਿਆਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਗਤੀ ਕਿਸਮ ਦੇ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ, ਦਰਮਿਆਨੀ ਕਿਸਮ ਦਾ 370 ਅਤੇ ਪਛੇਤੀ ਕਿਸਮ ਦਾ 365 ਰੁਪਏ ਨਿਰਧਾਰਤ ਕੀਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਦਾ ਬਣਦਾ 50 ਰੁਪਏ ਪ੍ਰਤੀ ਕੁਇੰਟਲ ਹਿੱਸਾ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਜਮ੍ਹਾਂ ਕਰਵਾਇਆ ਜਾਵੇਗਾ ਅਤੇ ਸਾਰੀਆਂ ਖੰਡ ਮਿੱਲਾਂ 20 ਨਵੰਬਰ ਤੋਂ ਗੰਨੇ ਦੀ ਪਿੜ੍ਹਾਈ ਸ਼ੁਰੂ ਕਰ ਦੇਣਗੀਆਂ।