ਅੰਮ੍ਰਿਤਸਰ- ਪਿਛਲੇ ਦਿਨੀਂ ਅੰਮ੍ਰਿਤਸਰ ਐੱਸ.ਜੀ.ਪੀ.ਸੀ ਮੁੱਖ ਦਫ਼ਤਰ ’ਚ ਐੱਸ.ਜੀ.ਪੀ.ਸੀ ਪ੍ਰਧਾਨ ਦੀਆਂ ਹੋਈਆਂ ਚੋਣਾਂ ਦੌਰਾਨ ਹਰਜਿੰਦਰ ਸਿੰਘ ਧਾਮੀ ਇਕ ਵਾਰ ਫਿਰ ਤੋਂ ਐੱਸ.ਜੀ.ਪੀ.ਸੀ ਦੇ ਪ੍ਰਧਾਨ ਬਣੇ। ਜਿਸ ਤੋਂ ਬਾਅਦ ਅੱਜ ਪਹਿਲੀ ਵਾਰ ਉਹ ਐੱਸ.ਜੀ.ਪੀ.ਸੀ ਮੁੱਖ ਦਫ਼ਤਰ ਪਹੁੰਚੇ ਅਤੇ ਐੱਸ.ਜੀ.ਪੀ.ਸੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐੱਸ.ਜੀ.ਪੀ.ਸੀ ਦੇ ਸਾਰੇ ਮੈਂਬਰਾਂ ਨੂੰ ਆਪਣੇ ਗੁੱਸੇ ਗਿਲੇ ਭੁਲਾ ਕੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਕਰਨੇ ਚਾਹੀਦੇ ਹਨ।