ਵਿਜੀਲੈਂਸ ਬਿਊਰੋ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇ ਆੜ੍ਹਤੀਏ ਵਿਰੁੱਧ ਚਲਾਨ ਪੇਸ਼

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਆੜ੍ਹਤੀਏ ਕ੍ਰਿਸ਼ਨ ਲਾਲ ਵਿਰੁੱਧ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਲੁਧਿਆਣਾ ਡਾ. ਅਜੀਤ ਅਤਰੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੰਤਰੀ ਨੂੰ 22 ਅਗਸਤ, 2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਅਧੀਨ ਠੇਕੇਦਾਰ ਤੇਲੂ ਰਾਮ ਅਤੇ ਹੋਰਨਾਂ ਸਣੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਦਰਜ ਐਫ.ਆਈ.ਆਰ. ਨੰਬਰ 11 ਮਿਤੀ 16-08-2022 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।


ਉਪਰੋਕਤ ਦੋਸ਼ੀਆਂ ਵਿਰੁੱਧ ਵਿਜੀਲੈਂਸ ਨੇ ਸੀ.ਆਰ.ਪੀ.ਸੀ. ਦੀ ਧਾਰਾ 173 ਅਧੀਨ ਚਲਾਨ ਪੇਸ਼ ਕੀਤਾ ਹੈ। ਇਸ ਚਲਾਨ ਦੇ 91 ਪੰਨੇ ਹਨ ਅਤੇ ਪੂਰੀ ਚਲਾਨ ਫਾਈਲ ਵਿੱਚ ਕੁੱਲ ਦਸਤਾਵੇਜ਼/ਨੱਥੀ ਕਾਗਜਾਤ 1556 ਪੰਨੇ ਸ਼ਾਮਲ ਹਨ।
ਉਹਨਾਂ ਦੱਸਿਆ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਦੇ ਬਾਕੀ ਦੋਸ਼ੀਆਂ ਖਿਲਾਫ ਵੀ ਸਪਲੀਮੈਂਟਰੀ ਚਲਾਨ ਜਲਦ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *