ਨਵੀਂ ਦਿੱਲੀ– ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਅਤੇ ਦੋ ਹੋਰਾਂ ਨੂੰ ਮਨੀ ਲਾਂਡਰਿੰਗ ਦੇ ਇਕ ਮਾਲੇ ’ਚ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਵਿਕਾਸ ਢੱਲ ਨੇ ਕਿਹਾ, ‘ਤਿੰਨੋਂ (ਜਮਾਨਤ) ਪਟੀਸ਼ਨਾਂ ਰੱਦ ਕੀਤੀਆਂ ਜਾਂਦੀਆਂ ਹਨ।’
ਅਦਾਲਤ ਨੇ ਵੀਰਵਾਰ ਦੁਪਹਿਰ 2 ਵਜੇ ਇਸ ਮਾਮਲੇ ’ਤੇ ਆਪਣਾ ਫੈਸਲਾ ਸੁਣਾਇਆ। ਪਟੀਸ਼ਨ ਰੱਦ ਹੋਣ ਤੋਂ ਬਾਅਦ ਜੈਨ ਦੇ ਵਕੀਲ ਨੇ ਕਿਹਾ ਕਿ ਦਿੱਲੀ ਹਾਈ ਕੋਰਟ ’ਚ ਇਸ ਆਦੇਸ਼ ਨੂੰ ਚੁਣੌਤੀ ਦੇਵਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀਆਂ ਠੋਸ ਦਲੀਲਾਂ ਨੂੰ ਦਰਕਿਨਾਰ ਰੱਖਿਆ ਗਿਆ ਹੈ।