ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਧੋਖਾ ਕਰਨ ਦਾ ਇਲਜ਼ਾਮ ਲਾਇਆ ਹੈ ਅਤੇ 26 ਨਵੰਬਰ ਨੂੰ ਰਾਜ ਭਵਨਾਂ ਵੱਲ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਭਵਿੱਖ ਦਾ ਪ੍ਰੋਗਰਾਮ ਤੈਅ ਕਰਨ ਲਈ 8 ਦਸੰਬਰ ਨੂੰ ਇਕ ਬੈਠਕ ਵੀ ਬੁਲਾਈ ਹੈ।
‘ਸਰਕਾਰ ਨੇ ਕੀਤਾ ਧੋਖਾ’, ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਵਿਰੁੱਧ ਮੁੜ ਕਰ ਦਿੱਤਾ ਵੱਡਾ ਐਲਾਨ
