ਪੱਤਰਕਾਰ ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਫਰਾਰ, ਗ੍ਰਿਫਤਾਰੀ ਲਈ ਛਾਪੇਮਾਰੀ

ਪਟਿਆਲਾ – ਰਾਜਪੁਰਾ ਵਿਖੇ ਰਮੇਸ਼ ਸ਼ਰਮਾ ਨਾਂ ਦੇ ਇਕ ਪੱਤਰਕਾਰ ਵੱਲੋਂ ਆਤਮਹੱਤਿਆ ਕਰਨ ਦੇ ਮਾਮਲੇ ’ਚ ਥਾਣਾ ਸਿਟੀ ਰਾਜਪੁਰਾ ਦੀ ਪੁਲਸ ਵਲੋਂ ਨਾਮਜ਼ਦ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ, ਉਸ ਦੇ ਪੁੱਤਰ ਮਿਲਟੀ ਕੰਬੋਜ, ਅਵਤਾਰ ਸਿੰਘ ਫਰੀਡਮ ਫਾਈਟਰ, ਕਪੂਰ ਫੈਮਿਲੀ ਅਤੇ ਸੰਜੀਵ ਗਰਗ ਸਮੇਤ ਅੱਧੀ ਦਰਜਨ ਤੋਂ ਜ਼ਿਆਦਾ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਿਟੀ ਰਾਜਪੁਰਾ ਦੇ ਐੱਸ. ਐੱਚ. ਓ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਲੰਘੀ 11 ਨਵੰਬਰ ਨੂੰ ਰਾਜਪੁਰਾ ਦੇ ਸ਼ਿਵਾ ਜੀ ਪਾਰਕ ’ਚੋਂ ਰਮੇਸ਼ ਸ਼ਰਮਾ ਦੀ ਲਾਸ਼ ਬਰਾਮਦ ਹੋਈ ਸੀ। ਪੁਲਸ ਨੂੰ ਉਥੋਂ ਇਕ ਸੁਸਾਈਡ ਨੋਟ ਵੀ ਮਿਲਿਆ। ਦੂਜੇ ਪਾਸੇ ਇਸ ਮਾਮਲੇ ’ਚ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ। ਇਸ ’ਚ ਮਰਨ ਤੋਂ ਪਹਿਲਾਂ ਰਮੇਸ਼ ਸ਼ਰਮਾ ਨੇ ਕਾਫੀ ਵਿਅਕਤੀਆਂ ਨੂੰ ਆਤਮਹੱਤਿਆ ਲਈ ਮਜਬੂਰ ਕਰਨ ਦਾ ਦੋਸ਼ੀ ਦੱਸਿਆ ਸੀ। ਉਸ ਆਧਾਰ ’ਤੇ ਉਕਤ ਵਿਅਕਤੀਆਂ ਖ਼ਿਲਾਫ 306 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਗਿਆ ਸੀ।

Leave a Reply

Your email address will not be published. Required fields are marked *