ਨਵੀਂ ਦਿੱਲੀ, 22 ਨਵੰਬਰ-ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਮੰਤਰੀ ਸਤੇਂਦਰ ਜੈਨ ਨੂੰ ਫਿਜ਼ੀਓਥੈਰੇਪੀ ਦੇਣ ਦੇ ਮਾਮਲੇ ‘ਚ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ। ਤਿਹਾੜ ਜੇਲ੍ਹ ਦੇ ਸੂਤਰਾਂ ਮੁਤਾਬਿਕ ਜੇਲ੍ਹ ‘ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਮਾਲਿਸ਼ ਕਰਨ ਵਾਲਾ ਰਿੰਕੂ ਇਕ ਕੈਦੀ ਹੈ, ਜਦਕਿ ਪਹਿਲਾਂ ਇਹ ਦਾਅਵਾ ਕੀਤਾ ਗਿਆ ਹੈ ਕਿ ਉਹ ਫਿਜ਼ੀਓਥੈਰੇਪਿਸਟ ਹੈ, ਉੱਥੇ ਹੀ ਆਮ ਆਦਮੀ ਪਾਰਟੀ ਵਲੋਂ ਅਧਿਕਾਰਤ ਰੂਪ ‘ਚ ਕਿਹਾ ਗਿਆ ਹੈ ਕਿ ਜੇਲ੍ਹ ‘ਚ ਸਤੇਂਦਰ ਜੈਨ ਨੂੰ ਫਿਜ਼ੀਓਥੈਰੇਪੀ ਦਿੱਤੀ ਜਾ ਰਹੀ ਹੈ। ਦਿੱਲੀ ਨਗਰ ਨਿਗਮ ਚੋਣਾਂ 2022 ਦੇ ਮੱਦੇਨਜ਼ਰ ਇਸ ‘ਤੇ ਦਿੱਲੀ ਦੀ ਰਾਜਨੀਤੀ ਫਿਰ ਗਰਮਾਉਣ ਵਾਲੀ ਹੈ।
ਸਤੇਂਦਰ ਜੈਨ ਨੂੰ ਤਿਹਾੜ ਜੇਲ੍ਹ ‘ਚ ਮਸਾਜ ਦੇਣ ਦੇ ਮਾਮਲੇ ‘ਚ ਨਵਾਂ ਮੋੜ, ਮਾਲਿਸ਼ ਕਰਨ ਵਾਲਾ ਨਿਕਲਿਆ ਜਬਰ-ਜ਼ਿਨਾਹ ਦਾ ਦੋਸ਼ੀ
